Click here to visit Facebook Group on Bhai Kahan Singh Nabha by HVC Foundation                                                    Click here to visit Youtube Channel on Bhai Kahan Singh Nabha by HVC Foundation                                                    Click here to visit blog on Bhai Kahan Singh Nabha by HVC Foundation                                                    We are preparing Video Recording on Bhai Kahan Singh Nabha in English, Hindi and Urdu Languages                                                    Contact us at : info@hvcfoundation.com

ਪੰਜਾਬੀਅਤ ਦੇ ਚਾਨਣ ਮੁਨਾਰੇ ਭਾਈ ਕਾਨ੍ਹ ਸਿੰਘ ਨਾਭਾ
(30ਅਗਸਤ,ਜਨਮ ਦਿਨ ਤੇ ਵਿਸ਼ੇਸ)


ਗੁਰਮਤਿ ਵਿਆਖਿਆ ਅਤੇ ਪੰਜਾਬੀ ਕੋਸ਼ਕਾਰੀ ਦੇ ਖੇਤਰ ਵਿਚ ਭਾਈ ਕਾਨ੍ਹ ਸਿੰਘ ਨਾਭਾ ਇਕ ਅਜਿਹਾ ਨਾਂ ਹੈ ਜਿਸਦੀ ਤੁਲਨਾ ਕਿਸੇ ਹੋਰ ਨਾਲ ਨਹੀਂ ਕੀਤੀ ਜਾ ਸਕਦੀ।ਆਪ ਦਾ ਜਨਮ ਮਾਤਾ ਹਰਿ ਕੌਰ ਦੀ ਕੁੱਖੋਂ ਰਿਆਸਤ ਪਟਿਆਲਾ ਦੇ ਪਿੰਡ ਸਬਜ ਬਨੇਰੇ ਉਨ੍ਹਾ ਦੇ ਨਾਨਕੇ ਘਰ 30 ਅਗਸਤ 1861 ਈ: ਨੂੰ ਹੋਇਆ, ਬਚਪਨ ਵਿਚ ਆਪਣੇ ਪਿਤਾ ਬਾਬਾ ਨਾਰਾਇਣ ਸਿੰਘ ਪਾਸੋਂ ਨਾਭਾ ਵਿਖੇ ਤੇ ਬਾਅਦ ਵਿਚ ਸ਼ਮੇ ਦੇ ਹੋਰ ਪ੍ਰਮੁੱਖ ਵਿਦਵਾਨਾਂ ਪਾਸੋਂ ਬਹੁਪੱਖੀ ਸਿਖਿਆ ਗ੍ਰਹਿਣ ਕੀਤੀ।ਆਪ ਦਾ ਵਿਆਹ ਰਿਆਸਤ ਪਟਿਆਲਾ ਦੇ ਪਿੰਡ ਰਾਮਗੜ੍ਹ ਵਿਚ ਸ੍ਰ ਹਰਦਮ ਸਿੰਘ ਦੀ ਸਪੁੱਤਰੀ ਬਸੰਤ ਕੌਰ ਨਾਲ ਹੋਇਆ,ਜਿਸਦੀ ਕੁਖੋਂ ਉਨ੍ਹਾਂ ਦੇ ਇਕਲੌਤੇ ਪੁੱਤਰ ਭਗਵੰਤ ਸਿੰਘ (ਹਰੀ ਜੀ) ਦਾ ਜਨਮ 1892 ਈ. ਵਿੱਚ ਹੋਇਆ। ਭਾਈ ਸਾਹਿਬ ਨੇ ਰਿਆਸਤ ਨਾਭਾ ਅਤੇ ਪਟਿਆਲਾ ਵਿਚ ਕਈ ੳੁੱਚ ਆਹੁਦਿਆਂ ਤੇ ਸੇਵਾ ਕੀਤੀ ਅਤੇ ਮਹਾਰਾਜਾ ਰਿਪੁਦਮਨ ਸਿੰਘ ,ਉਂਨ੍ਹਾਂ ਦੀ ਮਹਾਰਾਣੀ ਸਰੋਜਨੀ ਦੇਵੀ ਤੇ ਪ੍ਰਸਿੱਧ ਅੰਗਰੇਜ ਵਿਦਵਾਨ ਮਿਸਟਰ ਮੈਕਸ ਆਰਥਰ ਮੈਕਾਲਫ ਆਪ ਦੇ ਪ੍ਰਮੁੱਖ ਸ਼ਿਸ਼ ਬਣੇ।ਰਾਜਨੀਤੀ ਦੇ ਮਾਹਿਰ ਹੋਣ ਕਾਰਨ ਮਹਾਰਾਜਾ ਹੀਰਾ ਸਿੰਘ ਰਿਆਸਤ ਨਾਭਾ ਨੇ ਆਪ ਦਾ ਉਪਨਾਮ 'ਨੀਤੀ ਜੀ' ਰੱਖਿਆ ਹੋਇਆ ਸੀ। ਮਹਾਰਾਜਾ ਭੁਪਿੰਦਰ ਸਿੰਘ (ਰਿਆਸਤ ਪਟਿਆਲਾ) ਤੇ ਮਹਾਰਾਜਾ ਰਿਆਸਤ ਕਪੂਰਥਲਾ ਵੀ ਉਨ੍ਹਾਂ ਦੇ ਬੜੇ ਕਦਰਦਾਨ ਸਨ।

ਇਕ ਲੇਖਕ ਦੇ ਤੌਰ ਤੇ ਭਾਈ ਸਾਹਿਬ ਦਾ ਆਗਮਨ 19ਵੀਂ ਸਦੀ ਦੇ ਅਖੀਰਲੇ ਦਹਾਕੇ ਵਿਚ ਹੋਇਆ। ਮੁਢਲੇ ਦੌਰ ਦੀਆਂ ਰਚਨਾਵਾਂ 'ਰਾਜ ਧਰਮ','ਟੀਕਾ ਜੈਮਨੀ ਅਸਵਮੇਧ'ਤੇ 'ਨਾਟਕ ਭਾਵਾਰਥ ਦੀਪਕਾ' ਆਪ ਨੂੰ ਪਰੰਪਰਾਗਤ ਵਿਦਿਆ ਦਾ ਧਨੰਤਰ ਵਿਦਵਾਨ ਸਿੱਧ ਕਰਦੀਆਂ ਹਨ। ਇਸ ਉਪਰੰਤ ਗੁਰਮਤਿ ਸਿਧਾਂਤਾਂ ਦੀ ਵਿਆਖਿਆ ਲਈ 'ਹਮ ਹਿੰਦੂ ਨਹੀਂ','ਗੁਰਮਤਿ ਪ੍ਰਭਾਕਰ','ਗੁਰਮਤਿ ਸੁਧਾਕਰ','ਗੁਰ-ਗਿਰਾ ਕਸੌਟੀ','ਸੱਦ ਕਾ ਪਰਮਾਰਥ' ਤੇ ਅਨੇਕਾਂ ਹੋਰ ਪੁਸਤਕਾਂ ਦੀ ਰਚਨਾ ਸਦਕਾ ਉਹ ਸਿਖ ਧਰਮ ਦੇ ਮਹਾਨ ਵਿਆਖਿਆਕਾਰ ਵਜੋਂ ਸਥਾਪਤ ਹੋਏ, ਇਨ੍ਹਾਂ ਲਿਖਤਾਂ ਨਾਲ ਸਿੱਖ ਰਾਜਨੀਤੀ ਨੂੰ ਸਪੱਸ਼ਟ ਮਨੋਰਥ ਤੇ ਦਿਸ਼ਾ ਦੇਣ ਤੋ ਇਲਾਵਾ ,ਨਾਲ ਹੀ ਉਨ੍ਹਾਂ ਪਹਿਲੀ ਵਾਰ ਸਿੱਖ ਇਤਿਹਾਸ,ਗੁਰਬਾਣੀ ਤੇ ਸਿੱਖ ਸਾਹਿਤ ਨੂੰ ਗੁਰਮਤਿ ਸਿਧਾਂਤਾਂ ਅਨੁਸਾਰ ਪਰਖਕੇ ਉਸ ਵਿਚ ਪਏ ਰਲਾਅ ਨੂੰ ਵਖਰਿਆ ਕੇ ਸਿੱਟਾ ਕੱਢਿਆ ਕਿ 'ਗੁਰਬਾਣੀ' ਸਨਾਤਨੀ ਵਿਚਾਰਾਂ ਦੀ ਪ੍ਰੋੜਤਾ ਨਹੀਂ ਕਰਦੀ ਅਤੇ ਨਾ ਹੀ ਗੁਰਬਾਣੀ ਧਰਮ ਸ਼ਾਸਤਰਾਂ ਦਾ ਖੁਲਾਸਾ ਹੈ।'ਗੁਰਛੰਦ-ਦਿਵਾਕਰ ਤੇ ਗੁਰਸ਼ਬਦਾਲੰਕਾਰ' ਪੁਸਤਕਾਂ ਦੀ ਰਚਨਾ ਕਰਕੇ ਉਹ ਇਕ ਮਹਾਨ ਛੰਦ ਸ਼ਾਸਤਰੀ ਤੇ ਅਲੰਕਾਰ ਸ਼ਾਸਤਰੀ ਵਜੋਂ ਪ੍ਰਸਿੱਧ ਹੋਏ,ਪਰ ਆਪ ਦੀ ਪੂਰੀ ਜਿਦੰਗੀ ਦੀ ਮਿਹਨਤ ਦਾ ਸਿੱਟਾ ਸਭ ਤੋਂ ਮਹਾਨ ਗ੍ਰੰਥ 'ਗੁਰੂਸ਼ਬਦਰਤਨਾਕਰ ਮਹਾਨਕੋਸ਼' ਹੈ,ਜਿਸਨੂੰ ਸਿੱਖ ਸਾਹਿਤ ਦਾ ਵਿਸ਼ਵਕੋਸ਼ ਜਾਂ 'ਇਨਸਾਈਕਲੋਪੀਡੀਆ'ਕਿਹਾ ਜਾਂਦਾ ਹੈ, ਜੋ ਕਿ ਪੰਜਾਬੀ ਕੋਸ਼ਕਾਰੀ ਦੇ ਖੇਤਰ ਵਿਚ ਇਕ ਮੀਲ ਪੱਥਰ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋ ਹੁਣ ਇਸਦਾ ਅੰਗਰੇਜੀ ਵਿਚ ਵੀ ਅਨੁਵਾਦ ਕੀਤਾ ਜਾ ਰਿਹਾ ਹੈ।'ਸ਼ਰਾਬ-ਨਿਸ਼ੇਧ' ਵਰਗੀਆਂ ਸਮਾਜ ਸੁਧਾਰਕ ਪੁਸਤਕਾਂ ਲਿਖਣ ਦੇ ਨਾਲ ਨਾਲ ਆਪ ਨੇ ਪੰਜਾਬੀ ਟੀਕਾਕਾਰੀ ਨੂੰ ਵੀ ਵਿਗਿਆਨਿਕ ਲੀਹਾਂ ਤੇ ਤੋਰਿਆ ਅਤੇ ਸਮਕਾਲੀ ਅਖਬਾਰਾਂ ਤੇ ਰਸਾਲਿਆਂ ਲਈ ਅਨੇਕਾਂ ਨਿਬੰਧ ਲਿਖਕੇ ਪੰਜਾਬੀ ਨਿਬੰਧ ਦੇ ਆਰੰਭ ਵਿਚ ਵਡਮੁੱਲਾ ਯੋਗਦਾਨ ਪਾਇਆ।ਪ੍ਰਸਿੱਧ ਵਿਦਵਾਨ ਮੈਕਾਲਫ ਦੀ ਵਿਸ਼ਵ ਪ੍ਰਸਿੱਧ ਪੁਸਤਕ 'ਦੀ ਸਿੱਖ ਰਿਲੀਜਨ' ਨੂੰ

ਸੰਪੂਰਨ ਕਰਾਉਣ ਲਈ ਅਤੇ ਖਾਲਸਾ ਕਾਲਿਜ ਅੰਮ੍ਰਿਤਸਰ ਦੀ ਸ਼ਥਾਪਨਾ ਵਿਚ ਵੀ ਆਪ ਦਾ ਅਹਿਮ ਯੋਗਦਾਨ ਹੈ।23ਨਵੰਬਰ1938 ਵਿਚ 77 ਸਾਲ ਦੀ ਉਮਰ ਵਿਚ ਨਾਭੇ ਦਿਲ ਦੀ ਧੜਕਨ ਬੰਦ ਹੋਣ ਨਾਲ ਭਾਈ ਸਾਹਿਬ ਦਾ ਦੇਹਾਂਤ ਹੋਇਆ।ਆਪ ਜੀ ਨੂੰ ਸਰਬਪੱਖੀ ਵਿਦਵਤਾ ਅਤੇ ਸਰਬਾਂਗੀ ਸ਼ਖਸੀਅਤ ਕਰਕੇ ਸਿੱਖ ਕੌਮ ਵਿਚ 'ਭਾਈ ਸਾਹਿਬ' ਜਾਂ'ਪੰਥ ਰਤਨ' ਦੀ ਉਪਾਧੀ ਨਾਲ ਯਾਦ ਕੀਤਾ ਜਾਂਦਾ ਹੈ।ਪੰਜਾਬੀਅਤ ਦੇ ਚਾਨਣ ਮੁਨਾਰੇ ਭਾਈ ਕਾਨ੍ਹ ਸਿੰਘ ਦੀ ਦ੍ਰਿਸ਼ਟੀ ਵਿਸ਼ਵਵਿਆਪੀ,ਆਦਰਸ਼ਵਾਦੀ ਤੇ ਵਿਗਿਆਨਕ ਹੈ,ਉਨ੍ਹਾ ਦੁਆਰਾ ਰਚਿਆ ਗਿਆ ਧਾਰਮਿਕ ਸਾਹਿਤ, ਭਾਈ ਸਾਹਿਬ ਨੂੰ ਭਾਈ ਗੁਰਦਾਸ ਤੋਂ ਪਿੱਛੋਂ ਗੁਰਮਤਿ ਦਾ ਅਦੁੱਤੀ ਤੇ ਨਿਪੁੰਨ ਮਰਯਾਦਾ ਨਿਰਧਾਰਕ ਸਿੱਧ ਕਰਦਾ ਹੈ।

-ਰਵਿੰਦਰ ਕੌਰ 'ਰਵੀ'
ਲੈਕਚਰਾਰ,ਸੰਗੀਤ ਵਿਭਾਗ
ਪੰਜਾਬੀ ਯੂਨੀਵਰਸਿਟੀ,ਪਟਿਆਲਾ
Educated people are honoured in this world,and illiterate ones are disrespected.Their is no power equivalent to knowledge and everyone has to bow before it.As long as india remained a centre of learning,outsiders came here as students to acquire knowldge and regarded India as a teacher,but when it diverted from education,it lost its prestige and became dependent on others." Bhai Kahan Singh Nabha,4 April 1931
Home | Publications Vanshavali | Contact us

Copyright © 2010 Hari Vrijesh Cultural Foundation. All rights reserved.